ਜਲੰਧਰ | ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਦੱਸ ਦਈਏ ਕਿ ਅੱਜ CM ਭਗਵੰਤ ਮਾਨ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ, ਜਿਥੇ ਸੁਰਿੰਦਰ ਸਿੰਘ ਸ਼ਾਮਲ ਹੋਏ। CM ਮਾਨ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਵੀ ਕਰਨਗੇ। ਇਸ ਦੌਰਾਨ ਸੁਰਿੰਦਰ ਸਿੰਘ ਵੀ ਸੁਸ਼ੀਲ ਰਿੰਕੂ ਲਈ ਪ੍ਰਚਾਰ ਮੁਹਿੰਮ ਚਲਾਉਣਗੇ।
ਚੌਧਰੀ ਸੁਰਿੰਦਰ ਸਿੰਘ, ਜੋ ਕਿ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਤੇ ਚੌਧਰੀ ਸੰਤੋਖ ਸਿੰਘ ਤੇ ਭਤੀਜੇ ਹਨ। ਇਸੇ ਰੈਲੀ ਦੌਰਾਨ ਉਨ੍ਹਾਂ ਨੇ ਚੌਧਰੀ ਸੁਰਿੰਦਰ ਸਿੰਘ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।