ਅਹਿਮ ਖਬਰ : ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਕੱਢਿਆ ਪਾਰਟੀ ‘ਚੋਂ ਬਾਹਰ

0
670

ਜਲੰਧਰ | ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆੰ ਸਾਬਕਾ MLA ਜਲੰਧਰ ਵੈਸਟ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ । ਹਰੀਸ਼ ਚੌਧਰੀ ਨੇ ਨੋਟਿਸ ਜਾਰੀ ਕੀਤਾ ਹੈ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਸ਼ਾਮ ਨੂੰ ਹਵੇਲੀ ਵਿਚ ਅਰਵਿੰਦ ਕੇਜਰੀਵਾਲ ਪਾਰਟੀ ਵਿਚ ਸ਼ਾਮਲ ਕਰਵਾ ਸਕਦੇ ਹਨ। ਜਲੰਧਰ ਜ਼ਿਮਨੀ ਚੋਣਾਂ ਦੇ ਉਮੀਦਵਾਰ ਰਿੰਕੂ ਹੋ ਸਕਦੇ ਹਨ। ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ।

ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਾਲ ਹੀ ਵਿਚ ਚਰਚਾ ਚੱਲ ਰਹੀ ਸੀ ਕਿ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਸ਼ਾਮ 5 ਵਜੇ ਪੱਛਮੀ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ‘ਆਪ’ ਪਾਰਟੀ ਵਿਚ ਸ਼ਾਮਲ ਕਰਨਗੇ। ਦੂਜੇ ਪਾਸੇ ਕਾਂਗਰਸ ਨੇ ਪਹਿਲਾਂ ਹੀ ਵੱਡਾ ਝਟਕਾ ਦਿੰਦੇ ਹੋਏ ਸੁਸ਼ੀਲ ਰਿੰਕੂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਸੁਸ਼ੀਲ ਕੁਮਾਰ ਰਿੰਕੂ ਦਾ ਪੂਰਾ ਪਰਿਵਾਰ ਸ਼ੁਰੂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਸੀ ਪਰ ਸੂਤਰਾਂ ਤੋਂ ਖਬਰਾਂ ਆ ਰਹੀਆਂ ਹਨ ਕਿ ਉਹ ਆਪ ਜੁਆਇਨ ਕਰ ਸਕਦੇ ਹਨ। ਉਹ ਇਕ ਵਾਰ ਕਾਂਗਰਸ ਪਾਰਟੀ ਤੋਂ ਵਿਧਾਇਕ ਰਹਿ ਚੁੱਕੇ ਹਨ।

ਵੇਖੋ ਵੀਡੀਓ