ਵੱਡੀ ਖਬਰ ! ਪੰਜਾਬ ਦੇ ਸਾਬਕਾ CM ਦੇ ਕਾਤਲ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਕੇਂਦਰ ਸਰਕਾਰ ਫੈਸਲੇ ਲਈ ਮੰਗਿਆ ਸਮਾਂ

0
220

ਚੰਡੀਗੜ੍ਹ, 25 ਨਵੰਬਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ  ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ।

ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ।

ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

ਰਾਜੋਆਣਾ ਦੇ ਵਕੀਲਾਂ ਨੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ। 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ ‘ਤੇ 2 ਹਫਤਿਆਂ ‘ਚ ਫੈਸਲਾ ਲੈਣ ਲਈ ਕਿਹਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)