ਫਿਰੋਜ਼ਪੁਰ ਤੋਂ ਵੱਡੀ ਖਬਰ : ਘਰੇ ਵੜ ਕੇ 26 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
865

ਫਿਰੋਜ਼ਪੁਰ-ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਮੱਲਾਂਵਾਲਾ ਤੋਂ ਥੋੜ੍ਹੀ ਦੂਰ ਪਿੰਡ ਨਵਾਂ ਗੁਰਦਿੱਤੀ ਵਾਲਾ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ (26) ਵਜੋਂ ਹੋਈ ਹੈ।

ਮ੍ਰਿਤਕ ਦੀ ਮਾਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ ਜਿਸਦੇ ਚਲਦਿਆਂ ਹਮਲਾਵਰਾਂ ਨੇ 15 ਤੋਂ 20 ਅਣਪਛਾਤੇ ਵਿਅਕਤੀ ਲੈਕੇ ਪਹਿਲਾਂ ਉਨ੍ਹਾਂ ਦੇ ਪੁਰਾਣੇ ਘਰ ਬੂੜੇਵਾਲਾ ਵਿਚ ਆਏ ਅਤੇ ਉੱਥੇ ਭੰਨਤੋੜ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਨਵੇਂ ਘਰ ਨਵਾਂ ਗੁਰਦਿਤੀ ਵਾਲਾ ਵਿਖੇ ਜਿੱਥੇ ਉਸਦਾ ਬੇਟਾ ਕਮਰੇ ਅੰਦਰ ਬੈਠਾ ਸੀ, ਦਾ ਦਰਵਾਜਾ ਤੋੜ ਕੇ ਪੁੱਤ ‘ਤੇ ਕਿਰਪਾਨਾਂ ਦਾਤਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

ਜਿਸ ਤੋਂ ਬਾਅਦ ਜ਼ਖਮੀ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿਥੇ ਉਸਦੀ ਹਾਲਤ ਗੰਭੀਰ ਹੋਣ ਕਰਕੇ ਕੇ ਉਸਨੁੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਮੰਗ ਕੀਤੀ ਜਾ ਰਹੀ ਹੈ। ਹਮਲਾਵਰਾਂ ‘ਤੇ ਜਲਦ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।