ਫ਼ਿਰੋਜ਼ਪੁਰ, 10 ਅਕਤੂਬਰ | CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ। ਫ਼ਿਰੋਜ਼ਪੁਰ ‘ਚ ਬਦਮਾਸ਼ਾਂ ਦਾ ਪਿੱਛਾ ਕਰਦਾ ਹੋਏ CIA ਸਟਾਫ਼ ਫ਼ਿਰੋਜ਼ਪੁਰ ਪੁਲਿਸ ਤੇ ਬਦਮਾਸ਼ਾਂ ‘ਚ ਗੋਲ਼ੀਆਂ ਚੱਲੀਆਂ ਹਨ।
ਜਾਣਕਾਰੀ ਅਨੁਸਾਰ ਅੱਜ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਿਸ ਗੁਪਤ ਸੂਚਨਾ ਮਿਲਣ ‘ਤੇ ਸ਼ਰਾਰਤੀ ਅਨਸਰਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਸ਼ਰਾਰਤੀ ਅਨਸਰਾਂ ‘ਤੇ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ।








































