ਜਲੰਧਰ, 11 ਜਨਵਰੀ | ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਹੈ। ਪੁਲਿਸ ਨੇ ਡੀਐਸਪੀ ਦਿਓਲ ਦੇ ਕਤਲ ਦੇ ਕੇਸ ਨੂੰ ਅਜੇ ਸੁਲਝਾਇਆ ਹੀ ਸੀ ਕਿ ਹੁਣ ਇਕ ਸਬ-ਇੰਸਪੈਕਟਰ ਦੀ ਲਾਸ਼ ਮਿਲ ਗਈ ਹੈ। ਕਾਰ ਪਟੇਲ ਚੌਕ ਸਥਿਤ ਪੁਲਿਸ ਕੁਆਰਟਰ ਨੇੜੇ  ਖੜ੍ਹੀ ਸੀ, ਜਿਥੋਂ ਇਹ ਲਾਸ਼ ਬਰਾਮਦ ਹੋਈ। ਗੋਲੀ ਲੱਗਣ ਕਾਰਨ ਐਸਆਈ ਦੀ ਮੌਤ ਹੋਈ ਹੈ। ਗੋਲੀ ਸਿਰ ਤੋਂ ਆਰ-ਪਾਰ ਹੋੋਈ ਹੈ।

ਇਸ ਖਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਪਛਾਣ ਸੀਆਈਏ ਵਿੰਗ ਜਲੰਧਰ ਦਿਹਾਤੀ ਵਿਚ ਤਾਇਨਾਤ ਭੁਪਿੰਦਰ ਸਿੰਘ ਵਜੋਂ ਹੋਈ ਹੈ। ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 2 ਵਿਚ ਸਬ-ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋ.ਲੀ ਚੱਲ ਗਈ ਜੋ ਉਸ ਦੇ ਸਿਰ ਵਿਚ ਲੱਗੀ। ਗੋ.ਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਵਿਭਾਗ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/1800953313755303

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)