ਜਲੰਧਰ ਤੋਂ ਵੱਡੀ ਖਬਰ, ਕਾਂਗਰਸ ਤੋਂ ਕੌਂਸਲਰ ਰਹੇ ਵਿੱਕੀ ਕਾਲੀਆ ਨੇ ਨਿਗਲਿਆ ਜ਼ਹਿਰ

0
576


ਜਲੰਧਰ।
ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਅੱਜ ਬਾਅਦ ਦੁਪਹਿਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।

ਦੱਸ ਦੇਈਏ ਕਿ ਵਿੱਕੀ ਕਾਲੀਆ ਦਾ ਨਾਂ 50 ਲੱਖ ਰੁਪਏ ਦੇ ਗ੍ਰਾਂਟ ਘੁਟਾਲੇ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਵੀ ਪੁਲੀਸ ਕੇਸ ਦਰਜ ਹਨ। ਵਿੱਕੀ ਕਾਲੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਸ ਦੇ ਬੇਟੇ ਅੰਸ਼ੂਮਨ ਦੀ ਜ਼ਮਾਨਤ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ