ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਹਾਈਟਸ-2 ਤੋਂ ਅੱਜ ਇਕ ਨੌਜਵਾਨ ਨੇ ਫਲੈਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲ ਦੇ ਜ਼ੋਰਾਵਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਫਲੈਟ ਵਿਚ ਰਹਿ ਰਹੀ ਆਪਣੀ ਪਤਨੀ ਨੂੰ ਲੈਣ ਆਇਆ ਸੀ।
ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਆਪਣੀ ਪਤਨੀ ਨੂੰ ਲੈਣ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਜਾਨ ਦੇ ਦਿੱਤੀ। ਉਕਤ ਵਿਅਕਤੀ ਕੋਲ ਅਮਰੀਕਾ ਦੀ ਨਾਗਰਿਕਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।