ਜਲੰਧਰ ਤੋਂ ਵੱਡੀ ਖਬਰ : ਕਾਂਗਰਸ ਦੇ ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ ਆਪ ‘ਚ ਹੋਏ ਸ਼ਾਮਲ

0
894

ਜਲੰਧਰ | ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਪ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਗਤੀਵਿਧੀ ਵੱਧ ਗਈ ਹੈ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ । ਦੱਸ ਦਈਏ ਕਿ ਉਹ 2022 ਵਿਚ ਕਾਂਗਰਸ ਪਾਰਟੀ ਤੋਂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਜਲੰਧਰ ਜ਼ਿਮਨੀ ਚੋਣਾਂ ਲਈ ਆਪ ਪਾਰਟੀ ਵੱਡਾ ਦਾਅ ਖੇਡ ਸਕਦੀ ਹੈ।

photo

CM ਮਾਨ ਨੇ ਕਿਹਾ ਕਿ ਜਲਦ ਹੀ MP ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। CM ਮਾਨ ਨੇ ਕਿਹਾ ਕਿ ਅਸੀਂ ਵਿਕਾਸ ਦੇ ਨਾਂ ‘ਤੇ ਚੋਣ ਲੜਦੇ ਹਾਂ। CM ਮਾਨ ਨੇ ਕਿਹਾ ਕਿ ਸਰਵੇ ਕਰਵਾ ਰਹੇ ਹਾਂ, ਜਲਦ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਅੱਜ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਿਹਾ ਕਿ ਪਾਰਟੀ ਦਾ ਹਰੇਕ ਹੁਕਮ ਮੰਨਾਂਗਾ।