ਜਲੰਧਰ ਤੋਂ ਵੱਡੀ ਖਬਰ : 200 ਕਰੋੜ ਦੇ ਡਰੱਗ ਰੈਕੇਟ ਦਾ ਕਿੰਗਪਿਨ ਰਾਜਾ ਕੰਦੋਲਾ ਬਰੀ, ਅਦਾਲਤ ‘ਚ ਨਹੀਂ ਹੋ ਸਕੇ ਦੋਸ਼ ਸਾਬਤ

0
4352

ਜਲੰਧਰ, 20 ਦਸੰਬਰ | ਅੱਜ ਅਦਾਲਤ ਨੇ ਪੰਜਾਬ ਦੇ ਜਲੰਧਰ ਨਾਲ ਸਬੰਧਤ 200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਣਾ ਰਾਜਾ ਕੰਦੋਲਾ ਵਾਸੀ ਨਵਾਂਸ਼ਹਿਰ ਨੂੰ ਬਰੀ ਕਰ ਦਿੱਤਾ ਹੈ। ਪੁਲਿਸ ਇਸ ਕੇਸ ਨਾਲ ਸਬੰਧਤ ਪੁਖਤਾ ਸਬੂਤ ਅਦਾਲਤ ਵਿਚ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਕੰਦੋਲਾ ਨੂੰ ਬਰੀ ਕਰ ਦਿੱਤਾ। ਰਾਜਾ ਕੰਦੋਲਾ ਖ਼ਿਲਾਫ਼ 2012 ਵਿਚ ਨਸ਼ਾ ਤਸਕਰੀ ਦੀ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਕਤ ਡਰੱਗ ਰੈਕੇਟ ਦੀ ਕੀਮਤ 200 ਕਰੋੜ ਰੁਪਏ ਤੋਂ ਵੱਧ ਹੈ।

ਜਾਣਕਾਰੀ ਅਨੁਸਾਰ ਕਰੀਬ 11 ਸਾਲ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਦੇ ਸਬਜ਼ੀ ਮੰਡੀ ਸਟੇਸ਼ਨ ਤੋਂ ਫ਼ਰਾਰ ਹੋਏ ਰਣਜੀਤ ਸਿੰਘ ਉਰਫ਼ ਰਾਜਾ ਕੰਦੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜਲੰਧਰ ਪੁਲਿਸ ਨੇ ਦਿੱਲੀ ਪੁਲਿਸ ਨਾਲ ਇਨਪੁਟ ਸਾਂਝੇ ਕੀਤੇ ਸਨ। ਇਸ ਮਾਮਲੇ ਵਿਚ ਰਾਜਾ ਕੰਦੋਲਾ ਦੇ ਡਰਾਈਵਰ ਸੁਖਜਿੰਦਰ ਸਿੰਘ ਉਰਫ਼ ਕਮਾਂਡੋ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ ਵੀ ਬਰੀ ਕਰ ਦਿੱਤਾ ਹੈ।

Kandola wants media to stay away, files application in court : The Tribune India

1 ਜੂਨ 2012 ਨੂੰ ਦਿਹਾਤੀ ਪੁਲਿਸ ਨੇ ਰਾਜਾ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਬੰਗਾ ਦੇ ਪਿੰਡ ਹੈਪੋਵਾਲ ਦੀ ਰਹਿਣ ਵਾਲੀ ਰਾਜਵੰਤ ਕੌਰ ਪੁੱਤਰੀ ਰਣਜੀਤ ਸਿੰਘ ਕੰਦੋਲਾ ਪੁੱਤਰ ਰਣਜੀਤ ਸਿੰਘ ਕੰਦੋਲਾ ਸਮੇਤ 19 ਵਿਅਕਤੀਆਂ ਨੂੰ ਫੜਿਆ ਸੀ ਪਰ ਰਾਜਾ ਫੜਿਆ ਨਹੀਂ ਗਿਆ ਸੀ। 14 ਅਗਸਤ 2012 ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਾ ਨੂੰ ਲੋਧੀ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ।

ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦੇ ਸਰਗਣਾ ਵਜੋਂ ਜਾਣੇ ਜਾਂਦੇ ਰਣਜੀਤ ਸਿੰਘ ਉਰਫ਼ ਰਾਜਾ ਕੰਦੋਲਾ ਦੀ ਪਤਨੀ ਰਾਜਵੰਤ ਕੌਰ ਵੀ ਉਸ ਦੇ ਰੈਕੇਟ ਵਿਚ ਸ਼ਾਮਲ ਰਹੀ ਹੈ। ਪੰਜਾਬ ਪੁਲਿਸ ਨੇ ਰਾਜਵੰਤ ਕੌਰ ਖ਼ਿਲਾਫ਼ ਐਨਡੀਪੀਐਸ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਕੇਸ ਵੀ ਦਰਜ ਕੀਤਾ ਸੀ। ਰਾਜਵੰਤ ਦੇ ਬੈਂਕ ਖਾਤਿਆਂ ਤੋਂ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ, ਜਿਸ ਦਾ ਹਿਸਾਬ ਇਨਕਮ ਟੈਕਸ ਵਿਭਾਗ ਨੂੰ ਨਹੀਂ ਦਿੱਤਾ ਗਿਆ।

ਰਾਜਵੰਤ ਗ੍ਰੀਕ ਅੰਬੈਸੀ ਵਿਚ ਵੀਜ਼ਾ ਅਫਸਰ ਵਜੋਂ ਕੰਮ ਕਰ ਚੁੱਕੀ ਹੈ। ਇਨਕਮ ਟੈਕਸ ਵਿਭਾਗ ਨੇ 24 ਜੂਨ 2015 ਨੂੰ ਈਡੀ ਨੂੰ ਭੇਜੇ ਇਕ ਪੱਤਰ ਵਿਚ ਦੱਸਿਆ ਸੀ ਕਿ ਰਾਜਵੰਤ ਵਿਰਕ ਨੇ ਕੋਈ ਇਨਕਮ ਟੈਕਸ ਰਿਟਰਨ ਨਹੀਂ ਭਰੀ ਹੈ। ਉਸ ਨੇ ਨਸ਼ਾ ਤਸਕਰੀ ਰਾਹੀਂ ਜੁਰਮ ਦੀ ਕਮਾਈ ਨਾਲ ਸਾਰੀਆਂ ਅਚੱਲ ਜਾਇਦਾਦਾਂ ਖਰੀਦੀਆਂ ਹਨ।