ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਲੁਧਿਆਣਾ ‘ਚ ਵਿਆਹੁਤਾ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਸ਼ੁੱਕਰਵਾਰ ਸਵੇਰੇ ਸਹੁਰੇ ਵਾਲਿਆਂ ਨੇ ਵਿਚੋਲੇ ਨੂੰ ਫੋਨ ਕਰਕੇ ਦੱਸਿਆ ਕਿ ਨੂੰਹ ਨੇ ਜਾਨ ਦੇ ਦਿੱਤੀ ਹੈ। ਲੜਕੀ ਦਾ 12 ਦਿਨ ਪਹਿਲਾਂ ਵਿਆਹ ਹੋਇਆ ਸੀ। ਬੀਤੀ ਰਾਤ ਉਹ ਆਪਣੇ ਮਾਪਿਆਂ ਨੂੰ ਮਿਲ ਕੇ ਵਾਪਸ ਗਈ ਸੀ।
ਮ੍ਰਿਤਕਾ ਲਕਸ਼ਮੀ ਦੇ ਭਰਾ ਰਾਜਵਿੰਦਰ ਨੇ ਦੱਸਿਆ ਕਿ ਉਹ ਕੈਲਾਸ਼ ਨਗਰ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਭੈਣ ਦਾ ਵਿਆਹ 5 ਨਵੰਬਰ ਨੂੰ ਹੋਇਆ ਸੀ। ਵਿਚੋਲੇ ਨੇ ਫੋਨ ਕਰਕੇ ਦੱਸਿਆ ਕਿ ਲਕਸ਼ਮੀ ਦੀ ਮੌਤ ਹੋ ਗਈ ਹੈ। ਭਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਭੈਣ ਨੇ ਜਾਨ ਦੇ ਦਿੱਤੀ ਹੈ ਕਿਉਂਕਿ ਉਹ ਬਹੁਤ ਖੁਸ਼ ਸੀ।
ਭਰਾ ਨੇ ਦੱਸਿਆ ਕਿ ਲਕਸ਼ਮੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਥਾਣਾ ਜੋਧੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।