ਐਸਏਐਸ ਨਗਰ . ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ ਸੂਬੇ ਵਿੱਚ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਲੁਧਿਆਣਾ ਜਿਲ੍ਹੇ ਤੋਂ ਏਸੀਪੀ ਦੀ ਜਾਂਚ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਿਸ ਨਾਲ ਪੁਲਿਸ ਮਹਿਕਮੇ ਵਿੱਚ ਹੜਕੰਪ ਜਿਹਾ ਮੱਚ ਗਿਆ ਹੈ। ਏਸੀਪੀ ਦੇ ਨਾਲ ਡਿਊਟੀ ਤੇ ਤੈਨਾਤ ਕਈ ਐਸਐਚਓ ਹੋਮ ਕਵਾਰੰਟਾਇਨ ਹੋ ਗਏ ਹਨ।

ਜਾਣਕਾਰੀ ਮੁਤਾਬਿਕ ਲੁਧਿਆਣਾ ਉਤਰੀ ਵਿੱਚ ਤੈਨਾਤ ਏਸੀਪੀ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚਲ ਰਹੇ ਸਨ। ਉਨ੍ਹਾਂ ਨੂੰ ਅਪੋਲੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ। ਅੱਜ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਮੇਂ ਉਹ ਵੈਂਟਿਲੇਟਰ ਤੇ ਹਨ। ਸਿਵਿਲ ਸਰਜ਼ਨ ਰਾਜੇਸ਼ ਬੱਗਾ ਮੁਤਾਬਿਕ ਏਸੀਪੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਐਸਐਚਓ ਬਸਤੀ ਜੋਧੇਵਾਲ, ਅਸ਼ਪ੍ਰੀਤ ਗਰੇਵਾਲ, ਕਮਲਜੀਤ ਸਿੰਘ ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸਐਚਓ ਵਿਜੇ ਕੁਮਾਰ ਨੂੰ ਹੋਮ ਕਵਾਰੰਟਾਇਨ ਕਰ ਦਿੱਤਾ ਗਿਆ ਹੈ।

ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।

AddThis Website Tools