ਲੁਧਿਆਣਾ, 27 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗਾਂਧੀ ਮਾਰਕੀਟ ਏਰੀਏ ਵਿਚ ਇਕ ਲੜਕੀ ਵੱਲੋਂ ਸ਼ੱਕੀ ਹਾਲਾਤ ਵਿਚ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਗਈ। ਪਰਿਵਾਰ ਵਾਲਿਆਂ ਮੁਤਾਬਕ ਉਹ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਆਈ ਸੀ ਅਤੇ ਕੰਮ ਉਤੇ ਲੱਗੀ ਸੀ। ਮੌਕੇ ਉਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।।

ਪਰਿਵਾਰ ਵਾਲਿਆਂ ਅਤੇ ਹੋਰ ਰਿਸ਼ਤੇਦਾਰਾਂ ਮੁਤਾਬਕ ਉਹ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਆਏ ਸੀ ਅਤੇ ਇਥੇ ਧਾਗੇ ਕੱਟਣ ਦਾ ਕੰਮ ਕਰਦੀ ਸੀ। ਦੁਪਹਿਰ ਨੂੰ ਰੋਟੀ ਖਾ ਕੇ ਘਰੋਂ ਗਈ ਸੀ ਅਤੇ ਕਰੀਬ ਅੱਧੇ ਘੰਟੇ ਬਾਅਦ ਉਸ ਵੱਲੋਂ ਜਾਨ ਦੇ ਦਿੱਤੀ ਗਈ। ਉਨ੍ਹਾਂ ਨੇ ਮਾਮਲੇ ਵਿਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਹਾ ਕਿ ਲੜਕੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰੀ ਹੈ। ਉਹ ਕੈਮਰੇ ਚੈੱਕ ਕਰ ਰਹੇ ਹਨ ਅਤੇ ਜਾਂਚ ਕਰ ਰਹੇ ਹਨ।

ਵੇਖੋ ਵੀਡੀਓ 

https://www.facebook.com/punjabibulletin/videos/335027819155986