ਮਾਨਸਾ ਤੋਂ ਵੱਡੀ ਖਬਰ : ਜੇਲ ਸੁਪਰਡੈਂਟ ਅਰਵਿੰਦਰ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ

0
1670

ਮਾਨਸਾ, 4 ਅਕਤੂਬਰ | ਪੰਜਾਬ ਸਰਕਾਰ ਨੇ ਮਾਨਸਾ ਜੇਲ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ।
ਦਰਅਸਲ ਕੁਝ ਦਿਨ ਪਹਿਲਾਂ ਜੇਲ ‘ਚੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਨੇ ਮੀਡੀਆ ‘ਚ ਖ਼ੁਲਾਸਾ ਕੀਤਾ ਸੀ ਕਿ ਜੇਲ ‘ਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ਮੁਲਜ਼ਮ ਜੇਲ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਆਨੰਦ ਮਾਣਦੇ ਹਨ ।


ਇਸ ਕਰਕੇ ਪੰਜਾਬ ਸਰਕਾਰ ਨੇ ਮਾਮਲੇ ‘ਚ 2 ਸਹਾਇਕ ਸੁਪਰਡੈਂਟਾਂ ਸਣੇ 3 ਵਾਰਡਨਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਸਹਾਇਕ ਸੁਪਰਡੈਂਟ ਰਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਹਵਾਲਾਤੀ ਅਮਰਜੀਤ ਸਿੰਘ ਅਤੇ ਕੈਦੀ ਅੰਕੁਰ ਮਹਿਤਾ ਵਿਰੁੱਧ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਸੀ।