ਸ੍ਰੀ ਮੁਕਤਸਰ ਸਾਹਿਬ, 17 ਨਵੰਬਰ | ਸ੍ਰੀ ਮੁਕਤਸਰ ਸਾਹਿਬ ਵਿਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤੀ ਰਾਜਸਥਾਨ ਫੀਡਰ ਨਹਿਰ ‘ਚ ਛਾਲ ਮਾਰ ਦਿੱਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿਤਾ ਅਤੇ ਫਿਰ ਖੁਦ ਛਾਲ ਮਾਰੀ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਜਾਣਕਾਰੀ ਮੁਤਾਬਕ ਜੈਰੂਪਰਾਮ (40) ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਆਪਣੇ ਬੱਚਿਆਂ ਸੁਰੇਸ਼ 11 ਸਾਲ, ਦਲੀਪ 9 ਅਤੇ ਬੇਟੀ ਮਨੀਸ਼ਾ 5 ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਉਸ ਦੀ ਪਤਨੀ ਅਜੇ ਵੀ ਰਾਜਸਥਾਨ ਵਿਚ ਹੈ।
ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਸ਼ੁੱਕਰਵਾਰ ਸਵੇਰੇ ਚਾਰਾਂ ਨੇ ਸ਼ੱਕੀ ਹਾਲਾਤ ‘ਚ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਸਦਰ ਥਾਣਾ ਮੁਕਤਸਰ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ।