ਪਟਿਆਲਾ, 12 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਦਾਖਲ ਹੋ ਕੇ ਮਾਤਾ ਦੇ ਸਿੰਗਾਸਨ ’ਤੇ ਜਾ ਚੜ੍ਹਿਆ। ਬੇਅਦਬੀ ਕਰਨ ਵਾਲੇ ਵਿਅਕਤੀ ਦਾ ਨਾਂ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਹੈ।
ਉਸ ਨੂੰ ਮੌਕੇ ਉਤੇ ਮੌਜੂਦ ਪ੍ਰਬੰਧਕਾਂ ਤੇ ਸ਼ਰਧਾਲੂਆਂ ਵੱਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਘਟਨਾ ਦਾ ਪਤਾ ਲੱਗਣ ਉਤੇ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੰਦਿਰ ‘ਚ ਪਹੁੰਚੀ ਤੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਸਨਾਤਨ ਧਰਮ ਨਾਲ ਸਬੰਧਤ ਆਗੂ ਵੀ ਵੱਡੀ ਗਿਣਤੀ ‘ਚ ਮੰਦਰ ਪਹੁੰਚੇ ਤੇ ਪ੍ਰਸ਼ਾਸਨ ਉਤੇ ਗੁੱਸਾ ਜ਼ਾਹਿਰ ਕਰਦਿਆਂ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਪੁਲਿਸ ਅਨੁਸਾਰ ਉਕਤ ਵਿਅਕਤੀ ਮੈਡੀਕਲ ਕਾਲਜ ਦੇ ਪਿਛਲੇ ਪਾਸੇ ਦਾ ਰਹਿਣ ਵਾਲਾ ਹੈ।
ਵੇਖੋ ਵੀਡੀਓ
https://www.facebook.com/punjabibulletinworld/videos/363971669542316