ਵੱਡੀ ਖਬਰ : ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਤੋਂ ਗ੍ਰਿਫਤਾਰ

0
741

ਚੰਡੀਗੜ੍ਹ/ਮਾਨਸਾ/ਰਾਜਸਥਾਨ| ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਨੂੰ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂੰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਦੀਪਕ ਨੂੰ ਗ੍ਰਿਫਤਾਰ ਕੀਤਾ ਹੈ, ਉਸ ਨੂੰ ਅਜਮੇਰ ਦੇ ਨਾਲ ਲੱਗਦੇ ਇਕ ਛੋਟੇ ਜਿਹੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।