ਵੱਡੀ ਖਬਰ ! ਸਿਗਨਲ ਐਪ ਰਾਹੀਂ ਜੇਲ ਅੰਦਰੋਂ ਹੋਇਆ ਸੀ ਗੈਂਗਸਟਰ ਲਾਰੈਂਸ ਦਾ ਇੰਟਰਵਿਊ, SIT ਨੇ ਜਾਂਚ ਲਈ ਮੰਗਿਆ ਹਾਈਕੋਰਟ ਤੋਂ ਸਮਾਂ

0
949

ਚੰਡੀਗੜ੍ਹ, 7 ਮਾਰਚ | ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਿਗਨਲ ਐਪ ਰਾਹੀਂ ਜੇਲ੍ਹ ਦੇ ਅੰਦਰੋਂ ਇੰਟਰਵਿਊ ਲਿਆ ਗਿਆ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ‘ਚ ਬਣਾਈ ਗਈ ਐਸਆਈਟੀ ਨੇ ਹਾਈਕੋਰਟ ਨੂੰ ਇਹ ਜਾਣਕਾਰੀ ਦਿੱਤੀ। ਮਾਮਲੇ ‘ਚ ਅਜੇ ਹੋਰ ਸਬੂਤ ਇਕੱਠੇ ਕੀਤੇ ਜਾਣੇ ਹਨ, ਜਿਸ ਸਬੰਧੀ ਐਸਆਈਟੀ ਨੇ ਜਾਂਚ ਲਈ ਹਾਈਕੋਰਟ ਤੋਂ 3 ਮਹੀਨਿਆਂ ਦਾ ਹੋਰ ਸਮਾਂ ਮੰਗਿਆ ਹੈ। ਐਸਆਈਟੀ ਨੇ ਹਾਈਕੋਰਟ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ, ਜਿਸ ‘ਚ ਕੁਝ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ ਇੰਟਰਵਿਊ ਦੇ ਮਾਮਲੇ ‘ਚ ਮਾਰਚ 2023 ‘ਚ ਲਾਰੈਂਸ ਬਿਸ਼ਨੋਈ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਉਸ ਅਤੇ ਅਣਪਛਾਤੇ ਗੈਂਗ ਦੇ ਮੈਂਬਰਾਂ ਦੇ ਖਿਲਾਫ ਜ਼ਬਰਦਸਤੀ ਅਧਿਕਾਰੀਆਂ ਤੋਂ ਜਾਣਕਾਰੀ ਛੁਪਾਉਣ ਤੇ ਇੰਟਰਵਿਊ ਦੇ ਸਬੰਧ ‘ਚ ਸਬੂਤ ਨਸ਼ਟ ਕਰਨ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਸੀ।

ਦੂਜੀ ਐਫਆਈਆਰ ‘ਚ ਲਾਰੈਂਸ ਅਤੇ ਗਿਰੋਹ ਦੇ ਅਣਪਛਾਤੇ ਮੈਂਬਰਾਂ ਵਿਰੁੱਧ ਅਪਰਾਧਿਕ ਧਮਕੀਆਂ ਦੇਣ, ਜਾਣਕਾਰੀ ਛੁਪਾਉਣ ਅਤੇ ਸਬੂਤ ਨਸ਼ਟ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਹਾਈਕੋਰਟ ਵਲੋਂ ਬਣਾਈ ਗਈ ਨਵੀਂ SIT ਦੀ ਜਾਂਚ ਪੂਰੀ ਹੋਣ ‘ਤੇ ਕਈ ਹੈਰਾਨ ਕਰਨ ਵਾਲੇ ਨਾਂ ਸਾਹਮਣੇ ਆ ਸਕਦੇ ਹਨ ਕਿਉਂਕਿ ਕਿਸੇ ਦੀ ਮਦਦ ਤੋਂ ਬਿਨਾਂ ਜੇਲ ਤੋਂ ਇੰਟਰਵਿਊ ਲੈਣਾ ਸੰਭਵ ਨਹੀਂ ਹੈ।

ਹਾਈਕੋਰਟ ਵੱਲੋਂ ਇਸ ਮਾਮਲੇ ‘ਚ ਮਨੁੱਖੀ ਅਧਿਕਾਰਾਂ ਦੇ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ‘ਚ ਇੱਕ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਏਡੀਜੀਪੀ ਜੇਲ ਅਰੁਣ ਪਾਲ ਸਿੰਘ ਸਮੇਤ ਵਿਸ਼ੇਸ਼ ਡੀਜੀਪੀ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਰਿਪੋਰਟ ਰੱਦ ਕਰ ਦਿੱਤੀ ਸੀ।