ਚੰਡੀਗੜ੍ਹ, 23 ਫਰਵਰੀ | ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਆਪਣੇ ਟਵਿਟਰ ਅਕਾਊਂਟ ਉਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਉਤੇ NSA ਤਹਿਤ ਕਾਰਵਾਈ ਕੀਤੀ ਜਾਵੇਗੀ। ਇਕ ਅਧਿਕਾਰਤ ਬਿਆਨ ਮੁਤਾਬਕ, ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਸੀ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਨ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਪੁਲਿਸ ਨੇ NSA ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ।
ਵੇਖੋ ਵੀਡੀਓ