<p><strong>ਚੰਡੀਗੜ੍ਹ&period; 2 ਅਕਤੂਬਰ &vert;<&sol;strong> ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਾ ਮਿਲਣ &&num;8216&semi;ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<p>ਜਵਾਬ ਦਾਇਰ ਨਾ ਹੋਣ &&num;8216&semi;ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਤੇ ਸਿੱਖਿਆ ਡਾਇਰੈਕਟਰ ਚੰਡੀਗੜ੍ਹ ਨੂੰ ਨਿੱਜੀ ਤੌਰ &&num;8216&semi;ਤੇ ਅਦਾਲਤ &&num;8216&semi;ਚ ਪੇਸ਼ ਹੋਣਾ ਪਵੇਗਾ।<&sol;p>&NewLine;<p>ਚੰਡੀਗੜ੍ਹ ਵਾਸੀ ਦੀਪਤੀ ਸਿੰਘ ਵੱਲੋਂ ਦਾਇਰ ਪਟੀਸ਼ਨ ਵਿਚ ਐਡਵੋਕੇਟ ਰੰਜਨ ਲਖਨਪਾਲ ਨੇ ਕਿਹਾ ਕਿ ਸਰਕਾਰ ਅੱਠਵੀਂ ਜਮਾਤ ਤੱਕ ਮੁਫ਼ਤ ਸਿੱਖਿਆ ਦੇਣ ਦਾ ਦਾਅਵਾ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅੱਧਾ ਸੈਸ਼ਨ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲੀਆਂ ਹਨ&comma; ਜਿਸ ਕਾਰਨ ਗਰੀਬ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋ ਗਿਆ ਹੈ।<&sol;p>&NewLine;<p>ਪਟੀਸ਼ਨਰ ਨੇ ਇਹ ਵੀ ਦਲੀਲ ਦਿੱਤੀ ਕਿ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਦਾ ਹੈ ਪਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਤਾਬਾਂ ਤੋਂ ਬਿਨਾਂ ਤਰੱਕੀ ਕਿਵੇਂ ਕਰ ਸਕਣਗੇ&quest; ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਤੋਂ ਤੁਰੰਤ ਜਵਾਬ ਮੰਗਿਆ ਹੈ। ਹਾਈਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ 4 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਮਾਮਲੇ &&num;8216&semi;ਚ ਦੇਰੀ ਸਵੀਕਾਰ ਨਹੀਂ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;