ਵੱਡੀ ਖਬਰ : ਜਲੰਧਰ ਦੇ ਗਦਈਪੁਰ ‘ਚ ਪਤੀ-ਪਤਨੀ ਨੇ ਸ਼ੱਕੀ ਹਾਲਤ ‘ਚ ਦਿੱਤੀ ਜਾਨ; ਇਲਾਕੇ ‘ਚ ਸਹਿਮ ਦਾ ਮਾਹੌਲ

0
825

ਜਲੰਧਰ, 30 ਅਕਤੂਬਰ | ਗਦਾਈਪੁਰ ‘ਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ। ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ-ਪੜਤਾਲ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਪ੍ਰੇਮ ਪੁੱਤਰ ਭੀਮ ਬਹਾਦਰ ਵਾਸੀ ਨੇਪਾਲ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਗਦਈਪੁਰ ਵਿਚ ਕਿਰਾਏ ‘ਤੇ ਕਮਰਾ ਲੈ ਕੇ ਰਹਿ ਰਹੇ ਸਨ।

ਲੋਕਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਕਮਰੇ ‘ਚੋਂ ਬਦਬੂ ਆਉਣ ਲੱਗੀ। ਲੋਕਾਂ ਮੁਤਾਬਕ ਇਹ ਦੋਵੇਂ ਕਰੀਬ 3 ਦਿਨਾਂ ਤੋਂ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਸੋਮਵਾਰ ਨੂੰ ਜਦੋਂ ਉਨ੍ਹਾਂ ਦੇ ਕਮਰੇ ‘ਚੋਂ ਬਦਬੂ ਆਉਣ ਲੱਗੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਥਾਣਾ ਨੰਬਰ 8 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।