ਬ੍ਰੇਕਿੰਗ : ਮਾਤਾ ਚਿੰਤਪੂਰਨੀ ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੀਂਹ ਕਰਕੇ ਪੰਜਾਬ ਤੋਂ ਲੰਬੇ ਰੂਟ ਦੀਆਂ ਬੱਸਾਂ ਬੰਦ

0
427

ਚੰਡੀਗੜ੍ਹ | ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਰੋਡਵੇਜ਼ ਨੇ ਸਾਵਧਾਨੀ ਵਜੋਂ ਆਪਣੀਆਂ ਬੱਸਾਂ ਦੇ ਲੰਬੇ ਰੂਟ ਰੱਦ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੀੰਹ ਰੁਕਣ ਅਤੇ ਮਾਹੌਲ ਸੁਧਰਨ ਤੋਂ ਬਾਅਦ ਹੀ ਬੱਸਾਂ ਹਿਮਾਚਲ ਦੇ ਰੂਟਾਂ ‘ਤੇ ਚੱਲਣਗੀਆਂ।

long route buses to Himachal

ਪੰਜਾਬ ਵਿਚ ਵੀ ਭਾਰੀ ਮੀਂਹ ਕਾਰਨ ਹਾਲਾਤ ਖਰਾਬ ਹਨ। ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਜੇ ਮੀਂਹ ਦਾ ਕਹਿਰ ਨਾ ਰੁਕਿਆ ਤਾਂ ਪੰਜਾਬ ਵਿਚ ਵੀ ਉਨ੍ਹਾਂ ਇਲਾਕਿਆਂ ਦੇ ਬੱਸ ਰੂਟ ਰੱਦ ਹੋ ਸਕਦੇ ਹਨ, ਜਿਥੇ ਪਾਣੀ ਭਰਨ ਦੀ ਸਥਿਤੀ ਜ਼ਿਆਦਾ ਗੰਭੀਰ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੂਬੇ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਦੇ ਊਨਾ ਅਤੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਮਾਤਾ ਚਿੰਤਪੂਰਨੀ ਤੱਕ ਹੀ ਚੱਲ ਰਹੀਆਂ ਹਨ। ਇਸ ਤੋਂ ਅੱਗੇ ਸਾਰੇ ਰਸਤੇ ਰੱਦ ਕਰ ਦਿੱਤੇ ਗਏ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ