ਵੱਡੀ ਖਬਰ ! ਪੰਜਾਬ ਦੇ ਪ੍ਰਾਈਵੇਟ ਸਕੂਲਾਂ ਖਿਲਾਫ ਐਕਸ਼ਨ ਦੀ ਤਿਆਰੀ ‘ਚ ਸਿੱਖਿਆ ਵਿਭਾਗ, ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ‘ਤੇ ਡਿੱਗੇਗੀ ਗਾਜ

0
2045

ਚੰਡੀਗੜ੍ਹ, 26 ਨਵੰਬਰ | ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਨੋਟਿਸ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਰਹੇ ਹਨ। ਇਹ ਹੁਕਮ ਪੰਜਾਬ ਸਰਕਾਰ ਵੱਲੋਂ ਮੌਸਮ ਵਿਚ ਆਈ ਤਬਦੀਲੀ ਕਾਰਨ ਜਾਰੀ ਕੀਤੇ ਗਏ ਹਨ ਪਰ ਸੂਬੇ ਦੇ ਕੁਝ ਸਕੂਲ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰ ਰਹੇ ਹਨ।

ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਅਣਦੇਖੀ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਕਾਰਨ ਧੁੰਦ ਅਤੇ ਠੰਡ ਦੇ ਮੌਸਮ ਵਿਚ ਬੱਚਿਆਂ ਦੀ ਸੁਰੱਖਿਆ ਖਤਰੇ ਵਿਚ ਪੈ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਹਾਲ ਹੀ ‘ਚ ਕਈ ਥਾਵਾਂ ‘ਤੇ ਸਕੂਲੀ ਬੱਸਾਂ ਦੇ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਬੱਚਿਆਂ ਦੀ ਜਾਨ ਨੂੰ ਖਤਰਾ ਹੈ। ਕਮਿਸ਼ਨ ਨੇ ਕਿਹਾ ਕਿ ਜੇਕਰ ਕੋਈ ਸਕੂਲ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)