ਵੱਡੀ ਖਬਰ ! ਪੰਜਾਬ ‘ਚ ਮਾਨ ਸਰਕਾਰ ਨੇ ਬਦਲਿਆ ਚੀਫ ਸੈਕਟਰੀ, ਕੇਏਪੀ ਸਿਨਹਾ ਨੂੰ ਕੀਤਾ ਨਿਯੁਕਤ

0
314

ਚੰਡੀਗੜ੍ਹ, 9 ਅਕਤੂਬਰ | ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ।

ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ, ਉਦੋਂ ਵੀ ਉਹ ਇਸ ਅਹੁਦੇ ਦੀ ਦੌੜ ਵਿਚ ਸਨ। ਉਨ੍ਹਾਂ ਕੋਲ ਲਗਭਗ 20 ਸਾਲਾਂ ਦਾ ਤਜ਼ਰਬਾ ਹੈ। ਇਸ ਤੋਂ ਇਲਾਵਾ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।

ਹਾਲਾਂਕਿ ਪਿਛਲੇ ਕਾਫੀ ਸਮੇਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ। ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)