ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡੀ ਖਬਰ : ਬੱਬੂ ਮਾਨ, ਮਲਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਹੋਵੇਗੀ ਪੁੱਛਗਿੱਛ

0
261

ਚੰਡੀਗੜ੍ਹ | ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਪੁੱਛਗਿੱਛ ਹੋਵੇਗੀ
ਇੱਕ ਨਾਮੀਂ ਮਿਊਜ਼ਿਕ ਪ੍ਰੋਡਿਊਸਰ ਦਾ ਵੀ ਨਾਂ ਸਾਹਮਣੇ ਆਇਆ ਹੈ। ਅਜੇਪਾਲ ਮਿੱਡੂਖੇੜਾ ਤੋਂ ਇਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ, ਹੁਣ ਉਸ ਕੋਲੋਂ ਫਿਰ ਦੁਬਾਰਾ ਵੀ ਪੁੱਛਗਿੱਛ ਕੀਤੀ ਜਾਵੇਗੀ ।

ਦੱਸ ਦਈਏ ਕਿ ਇਸ ਤੋਂ ਪਹਿਲਾਂ NIA ਵਲੋਂ ਅਫਸਾਨਾ ਖਾਨ ਅਤੇ ਜੈਨੀ ਜੋਹਲ ਕੋਲੋਂ ਵੀ ਪੁੱਛਗਿਛ ਕੀਤੀ ਗਈ ਹੈ।ਹੁਣ ਇਸੇ ਮਾਮਲੇ ਚ ਬੱਬੂ ਮਾਨ, ਮਨਕੀਰਤ ਔਲਖ ਅਤੇ ਅਜੇਪਾਲ ਮਿੱਡੂਖੇੜਾ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿੱਧੂ ਦੇ ਕਤਲ ਦੀ ਸਾਜ਼ਿਸ਼ ਰਚਨ ਵਾਲਾ ਗੋਲਡੀ ਬਰਾੜ ਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੇ ਪੰਜਾਬ ਆਉਣ ਤੋਂ ਬਾਅਦ ਕਈ ਅਹਿਮ ਖੁਲਾਸੇ ਹੋਣਗੇ ਕਿ ਸਿੱਧੂ ਦਾ ਕਤਲ ਕਿਉਂ ਕੀਤਾ ਗਿਆ ਅਤੇ ਇਸ ਵਿਚ ਕੌਣ-ਕੌਣ ਸ਼ਾਮਲ ਹੈ।