<p><strong>ਚੰਡੀਗੜ੍ਹ&comma; 2 ਅਕਤੂਬਰ &vert;<&sol;strong> ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਛੁੱਟੀ &&num;8216&semi;ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਾਤਾਂ ਵਿਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ &&num;8216&semi;ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਵਿਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ।<&sol;p>&NewLine;<p>ਇਸ ਸਮੇਂ ਰਾਜ ਵਿਚ 13937 ਗ੍ਰਾਮ ਪੰਚਾਇਤਾਂ ਹਨ&comma; ਜਿਨ੍ਹਾਂ ਵਿਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ।<&sol;p>&NewLine;<p>ਉਂਝ ਪਿੰਡਾਂ ਵਿਚ ਮਾਹੌਲ ਖ਼ਰਾਬ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਨੇ ਆਪਣੇ ਪੱਧਰ &&num;8216&semi;ਤੇ ਉਪਰਾਲੇ ਕੀਤੇ ਹਨ। ਪਾਰਟੀ ਚੋਣ ਨਿਸ਼ਾਨ &&num;8216&semi;ਤੇ ਚੋਣਾਂ ਨਾ ਕਰਵਾਉਣ ਦਾ ਪ੍ਰਸਤਾਵ ਵਿਧਾਨ ਸਭਾ &&num;8216&semi;ਚ ਪਾਸ ਕਰ ਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ ਪਰ ਇਸ ਤੋਂ ਬਾਅਦ ਵੀ ਕਈ ਥਾਵਾਂ &&num;8216&semi;ਤੇ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ।<&sol;p>&NewLine;<p>ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ&period;ਸੀ&period;ਓ&period; ਨੰਬਰ 49&comma; ਸੈਕਟਰ 17-ਈ&comma; ਚੰਡੀਗੜ੍ਹ ਵਿਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।<&sol;p>&NewLine;<p>ਜਿਥੇ ਰੋਜ਼ਾਨਾ ਸਵੇਰੇ 8&colon;30 ਵਜੇ ਤੋਂ ਰਾਤ 9&colon;00 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 &&num;8216&semi;ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ &&num;8216&semi;ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> à¨œà¨¾à¨‚ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> à¨¨à¨¾à¨² ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;