ਵੱਡੀ ਖਬਰ : ਜਲੰਧਰ ਦੇ ਲਾਜਪਤ ਨਗਰ ‘ਚ ਬੇ.ਅਦਬੀ, ਸੜਕ ‘ਤੇ ਲੱਗੇ ਗੁਰੂ ਗੋਬਿੰਦ ਸਿੰਘ ਜੀ ਦੇ ਫਲੈਕਸ ਬੋਰਡ ਪਾੜੇ

0
653

ਜਲੰਧਰ, 5 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਲਾਜਪਤ ਨਗਰ ਨੇੜੇ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਫਲੈਕਸ ਬੋਰਡ ਪਾੜ ਦਿੱਤੇ। ਪੁਲਿਸ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 295 ਅਤੇ 34 ਜੋੜ ਦਿੱਤੀ ਹੈ। ਪੁਲਿਸ ਨੇ ਬੇਅਦਬੀ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Jalandhar Mischievous Committed Sacrilege

ਪੁਲਿਸ ਨੂੰ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਉਨ੍ਹਾਂ ਵੱਲੋਂ ਪੂਰੇ ਸ਼ਹਿਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫਲੈਕਸ ਬੋਰਡ ਲਾਏ ਗਏ ਸਨ। ਇਸ ਦੌਰਾਨ ਲਾਜਪਤ ਨਗਰ ਦੇ ਆਲੇ-ਦੁਆਲੇ ਲੱਗੇ ਬੋਰਡਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਸ਼ਰਾਰਤੀ ਅਨਸਰਾਂ ਨੇ ਫਲੈਕਸ ਬੋਰਡ ਪਾੜ ਦਿੱਤੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀਆਂ ਤਸਵੀਰਾਂ ਦੀ ਵੀ ਬੇਅਦਬੀ ਕੀਤੀ। ਇਸ ਸਬੰਧੀ ਜਦੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਮਾਮਲਾ ਦਰਜ ਕਰ ਲਿਆ।