ਮੋਗਾ, 23 ਅਕਤੂਬਰ | ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਹ ‘ਚ ਅੱਜ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰਾ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਬੂਤਰ ਦੇਖਣ ਆਏ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਵੀ ਆਮ ਆਦਮੀ ਪਾਰਟੀ ਦੀ ਤਰਫੋਂ ਸਰਪੰਚ ਦਾ ਉਮੀਦਵਾਰ ਐਲਾਨੇ ਗਏ ਸਨ।