ਚੰਡੀਗੜ੍ਹ | ਪੰਜਾਬ ਦੇ ਕਈ ਸ਼ਹਿਰਾਂ ‘ਚ ਇੰਟਰਨੈੱਟ ਸਰਵਿਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਸ਼ਨੀਵਾਰ ਤੋਂ ਇੰਟਰਨੈੱਟ ਸੇਵਾ ਬੰਦ ਸੀ ਤੇ 3 ਦਿਨਾਂ ਤੋਂ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਲਿਆ ਗਿਆ ਸੀ। ਪੰਜਾਬ ਵਿਚ ਅਜੇ ਵੀ ਹਾਈ ਐਲਰਟ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇ ਕੋਈ ਵੀ ਗਲਤ ਅਫਵਾਹਾਂ ਫੈਲਾਉਂਦਾ ਹੈ, ਉਸ ‘ਤੇ ਸਖਤ ਕਾਰਵਾਈ ਹੋਵੇਗੀ।
ਪੰਜਾਬ ਦੇ ਤਰਨਤਾਰਨ, ਮੋਗਾ, ਸੰਗਰੂਰ ਤੇ ਫਿਰੋਜ਼ਪੁਰ ਜ਼ਿਲਿਆਂ ‘ਚ 23 ਮਾਰਚ ਤਕ ਸੇਵਾਵਾਂ ਠੱਪ ਰਹਿਣਗੀਆਂ। ਇਸ ਤੋਂ ਇਲਾਵਾ 2 ਜ਼ਿਲਿਆਂ ਦੇ ਕੁਝ ਇਲਾਕਿਆਂ ‘ਚ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਦੇ ਅਜਨਾਲਾ ਤੇ ਮੋਹਾਲੀ ਦੇ ਕੁਝ ਇਲਾਕਿਆਂ ‘ਚ ਇੰਟਰਨੈੱਟ ‘ਤੇ ਰੋਕ ਜਾਰੀ ਰਹੇਗੀ। ਇਹ ਰੋਕ ਲੋੜ ਪੈਣ ‘ਤੇ ਅੱਗੇ ਵੀ ਵਧਾਈ ਜਾ ਸਕਦੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ।