ਵੱਡੀ ਖਬਰ ! ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ CJI ਬਣੇ, ਰਾਸ਼ਟਰਪਤੀ ਭਵਨ ‘ਚ ਚੁੱਕੀ ਸਹੁੰ

0
819

ਨਵੀਂ ਦਿੱਲੀ, 11 ਨਵੰਬਰ | ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਤੋਂ ਬਾਅਦ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਚ ਇੱਕ ਵਿਸ਼ੇਸ਼ ਸਮਾਰੋਹ ਵਿਚ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਜ਼ਿਕਰਯੋਗ ਹੈ ਕਿ ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।

ਜਸਟਿਸ ਸੰਜੀਵ ਦੇ ਚਾਚਾ ਜਸਟਿਸ ਹੰਸਰਾਜ ਖੰਨਾ ਵੀ ਸੁਪਰੀਮ ਕੋਰਟ ਦੇ ਜੱਜ ਸਨ। ਹਾਲਾਂਕਿ ਸੀਨੀਅਰ ਹੋਣ ਦੇ ਬਾਵਜੂਦ ਇੰਦਰਾ ਸਰਕਾਰ ਦੀ ਐਮਰਜੈਂਸੀ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਚੀਫ਼ ਜਸਟਿਸ ਨਹੀਂ ਬਣਾਇਆ ਗਿਆ।

ਉਨ੍ਹਾਂ ਦੀ ਥਾਂ ‘ਤੇ ਜਸਟਿਸ ਐਮਐਚ ਬੇਗ ਨੂੰ ਸੀਜੇਆਈ ਬਣਾਇਆ ਗਿਆ ਹੈ। ਇਸ ਦੇ ਵਿਰੋਧ ‘ਚ ਜਸਟਿਸ ਹੰਸਰਾਜ ਨੇ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)