ਵੱਡੀ ਖਬਰ ! ਪੰਜਾਬ ‘ਚ ਵਧਣਗੀਆਂ ਸ਼ਰਾਬ ਦੀਆਂ ਕੀਮਤਾਂ, ਸਰਕਾਰ ਨਵੀਂ ਆਬਾਕਾਰੀ ਨੀਤੀ ਦਾ ਖਰੜਾ ਕਰ ਰਹੀ ਤਿਆਰ

0
3074

ਚੰਡੀਗੜ੍ਹ, 11 ਦਸੰਬਰ | ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੂਬੇ ‘ਚ ਸ਼ਰਾਬ ਦੀਆਂ ਕੀਮਤਾਂ ਵਧ ਸਕਦੀਆਂ ਹਨ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ।

ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿਚ 10,350 ਕਰੋੜ ਰੁਪਏ ਦੇ ਮਾਲੀਆ ਉਗਰਾਹੀ ਦਾ ਟੀਚਾ ਰੱਖਿਆ ਸੀ। ਹੁਣ ਤੱਕ ਇਸ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਸਰਕਾਰ 2025-26 ਵਿਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ।

ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ। ਪਿਛਲੀ ਵਾਰ ਵੀ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਨਿਯੁਕਤ ਕੀਤੇ ਗਏ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ਵਿਚ ਮਾਮੂਲੀ ਵਾਧੇ ਦਾ ਪ੍ਰਸਤਾਵ ਦਿੱਤਾ ਹੈ। ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ ਨੇ ਨਵੀਂ ਆਬਕਾਰੀ ਨੀਤੀ ਲਈ ਸੂਬੇ ਦੇ ਸ਼ਰਾਬ ਕਾਰੋਬਾਰੀਆਂ ਤੋਂ ਸੁਝਾਅ ਵੀ ਮੰਗੇ ਹਨ।

24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਮੌਜੂਦਾ ਆਬਕਾਰੀ ਨੀਤੀ 11 ਜੂਨ, 2025 ਤੱਕ ਲਾਗੂ ਰਹੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)