ਐਸਏਐਸ ਨਗਰ, 15 ਅਪ੍ਰੈੱਲ | ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ 32 ਬੰਬਾਂ ਵਾਲੇ ਬਿਆਨ ਨੂੰ ਲੈ ਕੇ ਵੱਡੀ ਕਾਰਵਾਈ ਹੋ ਸਕਦੀ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਅਧਿਕਾਰੀ ਐਡਵੋਕੇਟ ਜਨਰਲ ਦਫਤਰ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕਿਹੜੀ ਕਾਰਵਾਈ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਜਲਦ ਸ਼ਿਕੰਜਾ ਕੱਸ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਲੰਮੀ ਪੁੱਛਗਿਛ ਦੌਰਾਨ ਪ੍ਰਤਾਪ ਬਾਜਵਾ ਨੇ 32 ਬੰਬਾਂ ਦੀ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੱਕ ਵੱਡੇ ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਜਵਾ ਨੇ ‘ਚ ਦਹਿਸ਼ਤ ਫੈਲਾਉਣ ਵਾਲਾ ਬਿਆਨ ਦਿੱਤਾ ਹੈ ਜਿਸ ਕਾਰਨ ਪੰਜਾਬੀਆਂ ਦੀ ਸੁਰੱਖਿਆ ਲਈ ਉਹਨਾਂ ਵਿਰੁੱਧ ਪੰਜਾਬ ਪੁਲਿਸ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਦੱਸਣ ਯੋਗ ਹੈ ਕਿ ਦੋ-ਤਿੰਨ ਦਿਨ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਵਿੱਚ 50 ਬੰਬ ਪਾਕਿਸਤਾਨ ਵਾਲੇ ਪਾਸਿਓਂ ਆਏ ਹਨ, ਜਿਨਾਂ ਚੋਂ 18 ਤਾਂ ਚੱਲ ਗਏ ਹਨ ਤੇ 32 ਅਣਚੱਲੇ ਹਨ ਜਿਸ ਕਾਰਨ ਪੰਜਾਬ ਵਿੱਚ ਵੱਡੀ ਘਟਨਾ ਵਾਪਰ ਸਕਦੀ ਹੈ।