ਵੱਡੀ ਖਬਰ : ਕਾਂਗਰਸ ਛੱਡ ਅਕਾਲੀ ਦਲ ‘ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇ.ਪੀ. ਨੂੰ ਜਲੰਧਰ ਤੋਂ ਐਲਾਨਿਆ ਉਮੀਦਵਾਰ

0
2265

ਜਲੰਧਰ | ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸੋਮਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਤੇ ਪਾਰਟੀ ਸ਼ਾਮਲ ਕਰਵਾਉਂਦੇ ਸਾਲ ਹੀ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਜਲੰਧਰ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ।

ਇਸ ਤੋਂ ਪਹਿਲਾਂ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਉਨ੍ਹਾਂ ਨੂੰ ਮਨਾਉਣ ਲਈ ਕੇਪੀ ਦੇ ਘਰ ਪਹੁੰਚੇ ਸਨ ਪਰ ਕੁਝ ਨਹੀਂ ਹੋਇਆ।

ਮਹਿੰਦਰ ਸਿੰਘ ਕੇਪੀ ਨੇ ਕਿਹਾ-ਕਾਂਗਰਸ ਅਤੇ ਅਕਾਲੀ ਦਲ ਦਾ ਇਤਿਹਾਸ 100-100 ਪੁਰਾਣਾ ਹੈ। ਕਾਂਗਰਸ ਨੇ ਇਸ ਦੀ ਕਦਰ ਨਹੀਂ ਕੀਤੀ ਪਰ ਪੰਜਾਬ ਦੇ ਮਸਲਿਆਂ ਲਈ ਜੋ ਕੰਮ ਅਕਾਲੀ ਦਲ ਨੇ ਕੀਤਾ, ਉਹ ਕਾਂਗਰਸ ਨੇ ਨਹੀਂ ਕੀਤਾ। ਕਾਂਗਰਸ ਨੇ ਮੇਰੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕੀਤਾ ਹੈ ਪਰ ਅਕਾਲੀ ਦਲ ਨੇ ਸਮਝ ਲਿਆ, ਇਸੇ ਲਈ ਅੱਜ ਅਕਾਲੀ ਦਲ ਵਿਚ ਸ਼ਾਮਲ ਹੋ ਰਿਹਾ ਹਾਂ। ਅੱਜ ਲੋਕ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ।

ਮਹਿੰਦਰ ਸਿੰਘ ਕੇਪੀ ਨੇ ਕਿਹਾ- ਮੇਰੇ ਪਰਿਵਾਰ ਨੇ ਕਾਂਗਰਸ ਦੀ ਬਹੁਤ ਸੇਵਾ ਕੀਤੀ ਹੈ। ਮੇਰੇ ਪਿਤਾ ਜੀ ਕਾਂਗਰਸ ਵਿਚ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਕਾਂਗਰਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਜਿਹਾ ਕਰ ਰਹੀ ਹੈ। ਇਸ ਲਈ ਮੈਂ ਪਾਰਟੀ ਛੱਡ ਦਿੱਤੀ ਹੈ।