ਵੱਡੀ ਖਬਰ : ਮਾਨ ਸਰਕਾਰ ਨੇ 80 ਹੋਰ ਨਵੇਂ ਮੁਹੱਲਾ ਕਲੀਨਿਕਾਂ ਦੀ ਦਿੱਤੀ ਸੌਗਾਤ

0
3765

ਲੁਧਿਆਣਾ | ਮਾਨ ਸਰਕਾਰ ਸੂਬਾ ਵਾਸੀਆਂ ਨੂੰ 80 ਹੋਰ ਨਵੇਂ ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ। ਸੀਐਮ ਮਾਨ ਤੇ ਕੇਜਰੀਵਾਲ ਨੇ ਇਸ ਦੀ ਸ਼ੁਰੂਆਤ ਕੀਤੀ। ਮਾਨ ਸਰਕਾਰ ਨੇ 500 ਮੁਹੱਲਾ ਕਲੀਨਿਕ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਹਨ ਤੇ ਹੋਰ ਨਵੇਂ ਖੋਲ੍ਹ ਦਿੱਤੇ ਹਨ, ਜਿਸ ਵਿਚ ਆਮ ਆਦਮੀ ਨੂੰ ਬਿਲਕੁਲ ਮੁਫਤ ਇਲਾਜ ਮਿਲਦਾ ਹੈ।

ਹੁਣ ਸੂਬੇ ਵਿਚ 580 ਮੁਹੱਲਾ ਕਲੀਨਿਕ ਹੋ ਗਏ ਹਨ। ਇਸ ਨਾਲ ਸੂਬਾ ਵਾਸੀਆਂ ਨੂੰ ਇਲਾਜ ਪੱਖੋਂ ਵੱਡੀ ਸਹੂਲਤ ਮਿਲੇਗੀ। ਸੀਐਮ ਮਾਨ ਨੇ ਕਿਹਾ ਕਿ ਅਸੀਂ ਸਿਹਤ ਸਹੂਲਤਾਂ ਦੀ ਗਾਰੰਟੀ ਦਿੱਤੀ ਸੀ, ਜਿਸ ਨੂੰ ਪੂਰਾ ਕਰ ਰਹੇ ਹਾਂ। ਸੀਐਮ ਮਾਨ ਨੇ ਕਿਹਾ ਕਿ ਲੀਡਰਾਂ ਦੇ ਇਲਾਜ ਫ੍ਰੀ ਹਨ ਤਾਂ ਲੋਕਾਂ ਦੇ ਵੀ ਤਾਂ ਚਾਹੀਦੇ ਹਨ।