ਵੱਡੀ ਖਬਰ : ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਈਮੇਲ ਜ਼ਰੀਏ ਮੰਗੀ 20 ਕਰੋੜ ਦੀ ਫਿਰੌਤੀ

0
339

ਨਵੀਂ ਦਿੱਲੀ, 28 ਅਕਤੂਬਰ | ਭਾਰਤ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਇਕ ਈਮੇਲ ਭੇਜੀ ਹੈ ਅਤੇ 20 ਕਰੋੜ ਰੁਪਏ ਦੀ ਮੰਗ ਕੀਤੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਕੋਲ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ ਹਨ ਅਤੇ ਉਹ ਉਨ੍ਹਾਂ ਨੂੰ ਮਰਵਾ ਦੇਣਗੇ।

ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਇਹ ਧਮਕੀ ਵੀਰਵਾਰ ਯਾਨੀ 27 ਅਕਤੂਬਰ ਦੀ ਸ਼ਾਮ ਨੂੰ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਈਮੇਲ ‘ਚ ਲਿਖਿਆ ਸੀ, “ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ ‘ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।”

ਜਿਵੇਂ ਹੀ ਇਹ ਈਮੇਲ ਮਿਲੀ ਤਾਂ ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ ‘ਤੇ ਗਾਮਦੇਵੀ ਪੁਲਿਸ ਵੱਲੋਂ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।