ਵੱਡੀ ਖਬਰ ! ਪੰਜਾਬ ‘ਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

0
3733

ਚੰਡੀਗੜ੍ਹ, 8 ਦਸੰਬਰ | ਪੰਜਾਬ ਵਿਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ‘ਚ 21 ਦਸੰਬਰ ਨੂੰ  ਇਹ ਚੋਣਾਂ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। ਉਮੀਦਵਾਰ 9 ਦਸੰਬਰ ਨੂੰ ਆਪਣੀ ਨਾਮਜ਼ਦਗੀ ਦਾਖਲ ਕਰ ਸਕਦੇ ਹਨ।

ਉਮੀਦਵਾਰਾਂ ਲਈ ਨਾਮਜ਼ਦਗੀਆਂ 9 ਦਸੰਬਰ ਯਾਨੀ ਕੱਲ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ, ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ।

ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ, ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)