ਵੱਡੀ ਖਬਰ ! ਪੰਜਾਬ ‘ਚ ਨਵੇਂ ਚੁਣੇ ਵਿਧਾਇਕ 2 ਦਸੰਬਰ ਨੂੰ ਚੁੱਕਣਗੇ ਸਹੁੰ, ਸਮਾਗਮ ਦਾ ਸ਼ਡਿਊਲ ਜਾਰੀ

0
342

ਚੰਡੀਗੜ੍ਹ, 28 ਨਵੰਬਰ | ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿਚ ਚਾਰ ਵਿਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।

ਪੰਜਾਬ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਹੋਈਆਂ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ।

ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)