ਵੱਡੀ ਖਬਰ : ਅੰਮ੍ਰਿਤਸਰ, ਤਰਨਤਾਰਨ ਤੇ ਫਿਰੋਜ਼ਪੁਰ ‘ਚ ਦੇ ਸਰਹੱਦੀ ਇਲਾਕਿਆਂ ‘ਚ NIA ਦਾ ਛਾਪਾ

0
2212

ਅੰਮ੍ਰਿਤਸਰ/ਤਰਨਤਾਰਨ/ਫਿਰੋਜ਼ਪੁਰ| ਸਰਹੱਦ ਪਾਰ ਨਾਰਕੋ ਅੱਤਵਾਦ ਦੇ ਮਾਮਲੇ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ‘ਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹੈ। ਪੰਜਾਬ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਨੂੰ ਲੈ ਕੇ ਤਲਾਸ਼ੀ ਲਈ ਜਾ ਰਹੀ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ NIA ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI), ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੀ ਸਲੀਪਰ ਸੇਲ ‘ਤੇ ਲੰਬੇ ਸਮੇਂ ਤੋਂ ਨਜ਼ਰ ਰੱਖ ਰਹੀ ਹੈ। ਇੰਨਾ ਹੀ ਨਹੀਂ ਹਾਲ ਹੀ ‘ਚ ਅੱਤਵਾਦੀ ਕੁਨੈਕਸ਼ਨ ਨੂੰ ਲੈ ਕੇ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਹੁਣ ਕਈ ਨਵੇਂ ਇਨਪੁਟਸ ਮਿਲਣ ਤੋਂ ਬਾਅਦ NIA ਸਰਚ ਆਪਰੇਸ਼ਨ ਚਲਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਐਨਆਈਏ ਦੀਆਂ ਟੀਮਾਂ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਲੋਪੋਕੇ ਵਿੱਚ ਪੁੱਜੀਆਂ ਸਨ। ਇਕ ਘਰ ‘ਤੇ ਛਾਪਾ ਮਾਰਿਆ ਗਿਆ। ਟੀਮਾਂ ਆਪਣੇ ਨਾਲ ਕੁਝ ਕਾਗਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਲੈ ਗਈਆਂ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਛਾਪੇਮਾਰੀ ਜਾਰੀ ਹੈ। ਐਨਆਈਏ ਦੀ ਟੀਮ ਅੰਮ੍ਰਿਤਸਰ ਦੀ ਮਜੀਠ ਮੰਡੀ ਵਿੱਚ ਇੱਕ ਕਾਰੋਬਾਰੀ ਤੱਕ ਵੀ ਪਹੁੰਚੀ ਹੈ।

ਪਾਕਿਸਤਾਨ ਭਾਰਤ ਵਿਰੁੱਧ ਸਾਜ਼ਿਸ਼ ਰਚ ਰਿਹਾ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਲਗਾਤਾਰ ਭਾਰਤ ਵਿਰੁੱਧ ਸਾਜ਼ਿਸ਼ ਰਚ ਰਿਹਾ ਹੈ। ਨਾਰਕੋ ਟੈਰਰ ਫੰਡਿੰਗ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮ ਕਰ ਕੇ ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੀਆਂ ਤਾਰਾਂ ਨੂੰ ਜੋੜਨ ਲਈ ਐਨਆਈਏ ਛਾਪੇਮਾਰੀ ਕਰ ਰਹੀ ਹੈ।