ਫਗਵਾੜਾ/ਜਲੰਧਰ/ਲੁਧਿਆਣਾ, 19 ਜਨਵਰੀ | ਚੌੜਾ ਖੂਹ ਦੇ ਬਾਂਸਾਵਾਲਾ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਚ ਅਣਪਛਾਤੇ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਸਿੰਘ ਦੇ ਡੋਪ ਟੈਸਟ ਵਿਚ ਨਸ਼ੇ ਦੇ ਸਬੂਤ ਪਾਏ ਗਏ ਹਨ। ਡਾਕਟਰਾਂ ਨੇ ਉਸ ਦੇ ਖੂਨ ਦੇ ਨਮੂਨਿਆਂ ਵਿਚ ਬੁਪ੍ਰੇਨੋਰਫਾਈਨ, ਬੈਂਜੋਡਾਇਆਜ਼ੇਪੀਨਸ ਅਤੇ ਮੋਰਫਿਨ ਪਾਇਆ।

ਇਸ ਦੇ ਨਾਲ ਹੀ ਉਸ ਨੇ ਪੁਲਿਸ ਕੋਲ ਇਹ ਵੀ ਕਬੂਲ ਕੀਤਾ ਹੈ ਕਿ ਉਸ ਨੇ ਸਿਰਫ਼ ਆਪਣੀ ਪਬਲੀਸਿਟੀ ਖ਼ਾਤਰ ਨੌਜਵਾਨ ਦਾ ਕਤਲ ਕੀਤਾ ਹੈ। ਮੁਲਜ਼ਮ ਨਿਹੰਗ ਸਿੰਘ ਦੀ ਪਛਾਣ ਰਮਨਦੀਪ ਸਿੰਘ ਉਰਫ ਮੰਗੂਮੱਠ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮੰਗੂਮੱਠ ਉਤੇ ਲੁਧਿਆਣਾ ਵਿਚ 9 ਪਰਚੇ ਦਰਜ ਹਨ ਤੇ ਇਹ ਅੰਮ੍ਰਿਤਸਰ ਵਿਚ ਇਕ ਵਿਅਕਤੀ ਦਾ ਹੱਥ ਵੀ ਵੱਢ ਚੁੱਕਾ ਹੈ।

ਦੱਸ ਦਈਏ ਕਿ ਨਿਹੰਗ ਸਿੰਘ ਮੰਗੂਮੱਠ ਨੇ ਗੁਰਦੁਆਰੇ ਵਿਚ ਬੇਅਦਬੀ ਦੇ ਸ਼ੱਕ ਵਿਚ ਕਤਲ ਕਰ ਦਿੱਤਾ ਸੀ। ਵੀਡੀਓ ਬਣਾਉਣ ਤੋਂ ਬਾਅਦ ਉਸ ਨੇ ਦਾਅਵਾ ਕੀਤਾ ਕਿ ਉਸ ਨੇ ਉਕਤ ਨੌਜਵਾਨ ਦਾ ਕਤਲ ਇਸ ਲਈ ਕੀਤਾ ਹੈ ਕਿਉਂਕਿ ਉਹ ਗੁਰਦੁਆਰੇ ਵਿਚ ਬੇਅਦਬੀ ਕਰਨ ਆਇਆ ਸੀ। ਮੁਲਜ਼ਮ ਨਿਹੰਗ ਸਿੰਘ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)