ਵੱਡੀ ਖਬਰ ! ਅੰਮ੍ਰਿਤਪਾਲ ਸਿੰਘ ‘ਤੇ ਇਕ ਸਾਲ ਲਈ ਹੋਰ ਵਧਾਇਆ ਗਿਆ NSA, ਜੇਲ ‘ਚੋਂ ਨਹੀਂ ਆਉਣਗੇ ਬਾਹਰ

0
1922

ਚੰਡੀਗੜ੍ਹ | ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ‘ਤੇ NSA ਦੀ ਮਿਆਦ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਹੈ। ਇਹ ਖਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ । ਇਸ ਤੋਂ ਪਹਿਲਾਂ ਜੇਲ ‘ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਦੀ NSA ਦੀ ਮਿਆਦ ਨੂੰ ਵੀ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ NSA ਦੀ ਮਿਆਦ ਇਕ ਸਾਲ ਹੋਰ ਵਧਾ ਦਿੱਤੀ ਗਈ ਹੈ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਮਗਰੋਂ ਵੀ ਅੰਮ੍ਰਿਤਪਾਲ ਸਿੰਘ ਜੇਲ ‘ਚ ਬੰਦ ਹਨ ।

ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਵੀ ਨਿਕਲ ਕੇ ਸਾਹਮਣੇ ਆਈ ਹੈ ਕਿ ਸਰਕਾਰ ਨੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਭਾਵ 3 ਜੂਨ ਨੂੰ ਹੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ‘ਤੇ ਲੱਗੀ NSA ਦੀ ਮਿਆਦ ਨੂੰ ਇਕ ਸਾਲ ਹੋਰ ਲਈ ਵਧਾ ਦਿੱਤਾ ਸੀ ।