ਚੰਡੀਗੜ੍ਹ, 13 ਨਵੰਬਰ | ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਸ ਦੌਰਾਨ ਜ਼ਿਲਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿਚ ਸਰਕਾਰ ਦੇ ਮੰਤਰੀ ਵੀ ਸ਼ਿਰਕਤ ਕਰਨਗੇ। ਪੰਚਾਇਤ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਪ੍ਰਬੰਧ ਸਰਪੰਚਾਂ ਦੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਵਾਂਗ ਹੋਣਗੇ। ਹਾਲਾਂਕਿ ਚਾਰ ਜ਼ਿਲਿਆਂ ਵਿਚ ਵਿਧਾਨ ਸਭਾ ਉਪ ਚੋਣਾਂ ਹੋ ਰਹੀਆਂ ਹਨ। ਉਥੋਂ ਦੇ ਪੰਚ ਸਹੁੰ ਨਹੀਂ ਚੁੱਕਣਗੇ। ਉਨ੍ਹਾਂ ਨੂੰ ਬਾਅਦ ਵਿਚ ਸਹੁੰ ਚੁਕਾਈ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੇ ਆਯੋਜਨ ਦੀ ਜ਼ਿੰਮੇਵਾਰੀ ਡੀ.ਸੀ. ਨਿਭਾਉਣਗੇ। ਇਨ੍ਹਾਂ ਇਕੱਠਾਂ ਵਿਚ ਮੰਤਰੀਆਂ ਦੀ ਡਿਊਟੀ ਲੱਗੇਗੀ। ਕੁੱਲ 83 ਹਜ਼ਾਰ ਪੰਚਾਂ ਦੀ ਚੋਣ ਕੀਤੀ ਗਈ ਹੈ। ਇਸ ਤੋਂ ਪਹਿਲਾਂ ਲੁਧਿਆਣਾ ਵਿਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਇਸ ਵਿਚ ਕਰੀਬ 11 ਹਜ਼ਾਰ ਸਰਪੰਚਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਪਰ ਪੰਚਾਂ ਦੀ ਗਿਣਤੀ ਜ਼ਿਆਦਾ ਹੈ। ਅਜਿਹੇ ‘ਚ ਇੰਨੇ ਲੋਕਾਂ ਦਾ ਇਕੱਠੇ ਇੰਤਜ਼ਾਮ ਕਰਨਾ ਉਚਿਤ ਨਹੀਂ ਹੈ। ਦੂਜਾ 20 ਨਵੰਬਰ ਨੂੰ ਚਾਰ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਵਿਚ ਜ਼ਿਮਨੀ ਚੋਣ ਹੈ। ਅਜਿਹੇ ‘ਚ ਹੁਣ ਇਹ ਪ੍ਰੋਗਰਾਮ ਜ਼ਿਲਾ ਪੱਧਰ ‘ਤੇ ਹੋਣਗੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)