ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਟੈਰਰ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜ੍ਹ, ਸੰਗਰੂਰ ਵਜੋਂ ਹੋਈ ਹੈ, ਜੋ ਕਿ ਪੀਯੂ ਤੋਂ ਐਮ.ਏ. ਦੀ ਪੜਾਈ ਕਰ ਰਿਹਾ ਹੈ। ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ ’ਤੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।
ਐਸਐਸਓਸੀ ਨੇ ਜਾਂਚ ਵਿੱਚ ਪਾਇਆ ਹੈ ਕਿ ਮੁਲਜ਼ਮ ਅਰਸ਼ਦੀਪ ਸਿੰਘ ਗੈਂਗਸਟਰ ਲਖਬੀਰ ਲੰਡਾ ਅਤੇ ਗੋਲਡੀ ਬਰਾੜ ਦਾ ਸਾਥੀ ਹੈ, ਜੋ ਕਿ ਲਾਰੈਂਸ ਗੈਂਗ ਦਾ ਮੈਂਬਰ ਹੈ। ਮੁਲਜ਼ਮ ਦਾ ਨੈੱਟਵਰਕ ਹੋਰ ਕਿੰਨੇ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਉਹ ਕਿਹੜੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ, ਫਿਲਹਾਲ ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਾਂਚ ਏਜੰਸੀ ਨੇ ਪਾਇਆ ਹੈ ਕਿ ਅਰਸ਼ਦੀਪ ਸਿੰਘ ਦੇ ਬੈਂਕ ਖਾਤੇ ਵਿੱਚ ਆਈਐਸਆਈ ਦੇ ਕਾਰਕੁਨਾਂ ਵੱਲੋਂ ਪੈਸੇ ਜਮ੍ਹਾ ਕਰਵਾਏ ਜਾ ਰਹੇ ਸਨ। ਉਸ ਨੂੰ ਉਸ ਦੇ ਬੈਂਕ ਖਾਤੇ ਦੀ ਜਾਣਕਾਰੀ ਦੇ ਆਧਾਰ ‘ਤੇ ਹੀ ਗ੍ਰਿਫਤਾਰ ਕੀਤਾ ਗਿਆ ਹੈ। ਦੁਬਈ, ਅਮਰੀਕਾ, ਫਿਲੀਪੀਨਜ਼, ਇਟਲੀ ਅਤੇ ਅਮਰੀਕਾ ਵਿੱਚ ਵਸਦੇ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਆਈਐਸਆਈ ਲਈ ਟੈਰਰ ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਲਈ ਕੰਮ ਕਰਨ ਵਾਲੇ ਸਲੀਪਰ ਸੈੱਲਾਂ ਰਾਹੀਂ ਮੁਲਜ਼ਮਾਂ ਨੂੰ ਟੈਰਰ ਫੰਡਿੰਗ ਕੀਤੀ ਜਾ ਰਹੀ ਸੀ
ਐਸਐਸਓਸੀ ਨੇ ਮੁਲਜ਼ਮ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਅਗਲੀ ਤਫਤੀਸ਼ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਅਰਸ਼ਦੀਪ ਸਿੰਘ ਦੇ ਖਾਤੇ ‘ਚ ਹੁਣ ਤੱਕ ਕੁੱਲ ਫੰਡਿੰਗ ਹੋਈ ਹੈ ਅਤੇ ਇਹ ਪੈਸਾ ਕਿੱਥੇ ਅਤੇ ਕਿਸ ਮਕਸਦ ਲਈ ਵਰਤਿਆ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਲੰਬੇ ਸਮੇਂ ਤੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ।