ਚੰਡੀਗੜ੍ਹ, 14 ਅਕਤੂਬਰ | ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਦਾਇਰ ਸਾਰੀਆਂ ਪਟੀਸ਼ਨਾ ਰੱਦ ਕਰ ਦਿੱਤੀਆਂ ਹਨ, ਜਿਸ ਨਾਲ ਹੁਣ ਪੰਚਾਇਤੀ ਚੋਣਾਂ ਦਾ ਰਾਹ ਪੱਧਰਾਂ ਹੋ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 16 ਵਾਰ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ।
ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਫਿਰ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)