ਵੱਡੀ ਖਬਰ : ਅੱਜ ਪੰਚਾਇਤਾਂ ਚੋਣਾਂ ਦਾ ਹੋ ਸਕਦਾ ਹੈ ਐਲਾਨ, 20 ਅਕਤੂਬਰ ਤੋਂ ਪਹਿਲਾਂ ਪੈਣਗੀਆਂ ਵੋਟਾਂ

0
2837

ਚੰਡੀਗੜ੍ਹ, 25 ਸਤੰਬਰ | ਪੰਜਾਬ ਦੀਆਂ ਪੰਚਾਇਤੀ ਚੋੋੋੋਣਾਂ ਦਾ ਅੱਜ ਐਲਾਨ ਹੋ ਸਕਦਾ। ਅੱਜ ਦੁਪਹਿਰ ਨੂੰ ਪੰਜਾਬ ਚੋਣ ਕਮਿਸ਼ਨ ਦੀ ਅਹਿਮ ਪ੍ਰੈਸ ਕਾਨਫਰੰਸ ਰੱਖੀ ਗਈ ਹੈ, ਜਿਸ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ ।

ਦੱਸਣਯੋਗ ਹੈ ਕਿ CM ਭਗਵੰਤ ਮਾਨ ਵਲੋਂ ਪਹਿਲਾਂ ਹੀ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਸੇ ਨੂੰ ਦੇਖਦੇ ਹੋਏ ਪੰਜਾਬ ਚੋਣ ਕਮਿਸ਼ਨ ਵਲੋਂ ਚੋਣਾਂ ਨੂੰ ਲੈ ਕੇ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਕਿਉਂਕਿ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੀ ਇਕ ਅਹਿਮ ਪ੍ਰੈਸ ਕਾਨਫਰੰਸ ਰੱਖੀ ਗਈ ਹੈ।