ਅੰਮ੍ਰਿਤਸਰ,15 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿਚ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਵਲਟੋਹਾ ਨੂੰ 10 ਸਾਲਾਂ ਲਈ ਮੁੜ ਪਾਰਟੀ ਵਿਚ ਸ਼ਾਮਲ ਨਾ ਕੀਤਾ ਜਾਵੇ। ਹੁਕਮ ਜਾਰੀ ਕਰਦਿਆਂ ਸਿੰਘ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਮੁਆਫ਼ੀ ਵੀ ਮੰਗੀ ਸੀ ਪਰ ਵਲਟੋਹਾ ਦੀਆਂ ਗਲਤੀਆਂ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਬਾਰੇ ਮੀਡੀਆ ਵਿਚ ਜੋ ਕੁਝ ਕਿਹਾ ਸੀ, ਉਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਸੀ। ਦੱਸ ਦੇਈਏ ਕਿ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ‘ਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਸੀ। ਸਪੱਸ਼ਟੀਕਰਨ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਸੀ ਕਿ ਹਰ ਵਿਅਕਤੀ ਨੂੰ ਬੋਲਣ ਸਮੇਂ ਸ਼ਬਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਅਤੇ ਜਥੇਦਾਰ ਸਤਿਕਾਰਯੋਗ ਹਨ। ਵਲਟੋਹਾ ਨੇ ਕਿਹਾ ਕਿ ਉਹ ਪੰਜ ਸਿੰਘ ਸਾਹਿਬ ਨੂੰ ਲਿਖਤੀ ਸਪੱਸ਼ਟੀਕਰਨ ਦੇ ਚੁੱਕੇ ਹਨ ਅਤੇ ਜਥੇਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦੇ ਚੁੱਕੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)

AddThis Website Tools