ਵੱਡੀ ਖਬਰ : ਅਹੁਦੇ ਤੋਂ ਹਟਾਉਣ ਦੇ ਮਾਮਲੇ ‘ਚ ਦਾਇਰ ਮਨੀਸ਼ਾ ਗੁਲਾਟੀ ਦੀ ਪਟੀਸ਼ਟ ਹਾਈਕੋਰਟ ਨੇ ਕੀਤੀ ਖਾਰਿਜ

0
207

 ਚੰਡੀਗੜ੍ਹ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ’ਚ ਗੁਲਾਟੀ ਨੇ ਸਰਕਾਰੀ ਹੁਕਮਾਂ ਵਿੱਚ ਸਪੱਸ਼ਟ ਨਾ ਹੋਣ ਦੇ ਕਾਰਨਾਂ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ’ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹੀ ਖਾਰਿਜ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈਕੋਰਟ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ ’ਤੇ ਹਾਈਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਮੁੜ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸੀ। ਪੰਜਾਬ ਸਰਕਾਰ ਦੇ ਇਸ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹੋਣ ਕਾਰਨ ਅਤੇ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ।