ਵੱਡੀ ਖਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਚੇਅਰਮੈਨਾਂ, ਉਪ ਚੇਅਰਮੈਨਾਂ ਤੇ ਮੈਂਬਰਾਂ ਦਾ ਐਲਾਨ, ਪੜ੍ਹੋ ਲਿਸਟ

0
807

ਜਲੰਧਰ, 26 ਫਰਵਰੀ | ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਵੱਖ-ਵੱਖ ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਦਾ ਐਲਾਨ ਕੀਤਾ ਹੈ। ਘੱਟ ਗਿਣਤੀ ਕਮਿਸ਼ਨ ਵਿਚ 2 ਮੁਸਲਿਮ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਵੇਂ ਕਿ ਸ਼ਮਸ਼ਾਦ ਅਲੀ (ਮੰਡੀ ਗੋਬਿੰਦਗੜ੍ਹ), ਇਸਲਾਮ ਅਲੀ (ਰਾਜਪੁਰਾ) ਨਵੇਂ ਮੈਂਬਰ ਬਣਾਏ ਗਏ ਹਨ।

ਪੰਜਾਬ ਸਰਕਾਰ ਵੱਲੋਂ 28 ਬੋਰਡ ਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। CM ਭਗਵੰਤ ਮਾਨ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

Image

 

Imageਦੱਸ ਦਈਏ ਕਿ ਇਸ ਸਬੰਧੀ CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਟੀਮ ਰੰਗਲਾ ਪੰਜਾਬ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਦੇ ਲਈ ਕੰਮ ਕਰੀਏ।”Image