<p><strong>ਚੰਡੀਗੜ੍ਹ&comma; 29 ਨਵੰਬਰ &vert;<&sol;strong> ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ&comma; ਜਦਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ।<&sol;p>&NewLine;<p>ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 9792 ਨਵੇਂ ਰਾਸ਼ਨ ਡਿਪੂ ਖੋਲ੍ਹੇ ਜਾਣਗੇ। ਇਸ ਲਈ 5 ਦਸੰਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਪ੍ਰਕਿਰਿਆ ਆਨਲਾਈਨ ਚੱਲ ਰਹੀ ਹੈ।<&sol;p>&NewLine;<p>ਮੰਤਰੀ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੇ ਕਮਿਸ਼ਨ ਵਿਚ ਪਹਿਲੀ ਵਾਰ 2016 ਵਿਚ ਵਾਧਾ ਕੀਤਾ ਗਿਆ ਸੀ। ਉਸ ਸਮੇਂ ਕਮਿਸ਼ਨ ਵਿਚ ਸਿਰਫ਼ ਦਸ ਰੁਪਏ ਦਾ ਵਾਧਾ ਕੀਤਾ ਗਿਆ ਸੀ ਪਰ ਹੁਣ ਇਸ ਵਿਚ ਸਿੱਧਾ ਚਾਲੀ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਾਹਰਣ ਵਜੋਂ ਮੰਨ ਲਓ ਕਿ ਇੱਕ ਡਿਪੂ ਹੋਲਡਰ ਕੋਲ 200 ਰਾਸ਼ਨ ਕਾਰਡ ਹਨ। ਇਨ੍ਹਾਂ ਰਾਸ਼ਨ ਕਾਰਡਾਂ ਨਾਲ ਚਾਰ ਲੋਕ ਜੁੜੇ ਹੋਏ ਹਨ। ਇਸ ਅਨੁਸਾਰ ਪਹਿਲਾਂ ਡਿਪੂ ਹੋਲਡਰਾਂ ਨੂੰ ਕਮਿਸ਼ਨ ਦੇ ਰੂਪ ਵਿਚ 24 ਹਜ਼ਾਰ 200 ਰੁਪਏ ਦਾ ਮੁਨਾਫ਼ਾ ਮਿਲਦਾ ਸੀ ਪਰ ਹੁਣ ਉਨ੍ਹਾਂ ਨੂੰ ਸਾਲਾਨਾ 43 ਹਜ਼ਾਰ 200 ਰੁਪਏ ਦਾ ਲਾਭ ਮਿਲੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;