ਚੰਡੀਗੜ੍ਹ | CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਇਕ ਵੱਡਾ ਫੈਸਲਾ ਲਿਆ ਹੈ। ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਤਬਦੀਲੀ ਕੀਤੀ ਹੈ। 2 ਮਈ ਤੋਂ ਦਫਤਰ 7.30 ਤੋਂ 2.00 ਵਜੇ ਤਕ ਖੁੱਲ੍ਹਣਗੇ। ਦੇਸ਼ ‘ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ।
15 ਜੁਲਾਈ ਤਕ ਫੈਸਲਾ ਜਾਰੀ ਰਹੇਗਾ। ਦੱਸ ਦਈਏ ਕਿ ਗਰਮੀ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। CM ਮਾਨ ਨੇ ਕਿਹਾ ਕਿ ਮੈਂ ਖੁਦ ਵੀ 7.30 ਵਜੇ ਆਪਣੇ ਦਫਤਰ ਪਹੁੰਚਾਂਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੀ ਵੀ ਬੱਚਤ ਹੋਵੇਗੀ ਤੇ ਇਹ ਇਕ ਨਵਾਂ ਆਈਡੀਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਲੈਣ ਤੋਂ ਪਹਿਲਾਂ ਮੁਲਾਜ਼ਮਾਂ ਦੀ ਵੀ ਰਾਏ ਲਈ ਗਈ ਹੈ। ਇਸ ਤਰ੍ਹਾਂ ਮੁਲਾਜ਼ਮ ਪਰਿਵਾਰਕ ਕੰਮ ਵੀ ਕਰ ਲੈਣਗੇ।