ਵੱਡੀ ਖਬਰ ! ਪੰਜਾਬ ਸਰਕਾਰ ਨੇ ਜਲ ਬੱਸਾਂ ਦੇ ਪ੍ਰਾਜੈਕਟ ਦੀ ਜਾਂਚ ਕੀਤੀ ਸ਼ੁਰੂ, ਕਿਹਾ- ‘ਇਸ ‘ਤੇ ਖਰਚ ਕਰਨਾ ਫੈਸਲਾ ਗਲਤ’

0
178

ਚੰਡੀਗੜ੍ਹ, 21 ਜਨਵਰੀ | ਪੰਜਾਬ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਅੱਠ ਸਾਲ ਪਹਿਲਾਂ ਖਰੀਦੀਆਂ ਗਈਆਂ ਜਲ ਬੱਸਾਂ ਦੀ ਪੰਜਾਬ ਸਰਕਾਰ ਜਾਂਚ ਕਰ ਰਹੀ ਹੈ। ਇਸ ਪ੍ਰਾਜੈਕਟ ‘ਤੇ 8.63 ਕਰੋੜ ਰੁਪਏ ਖਰਚ ਕਰਨਾ ਗਲਤ ਫੈਸਲਾ ਸੀ। ਇਹ ਦਾਅਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਬੱਸ ਹੁਣ ਪੂਰੀ ਤਰ੍ਹਾਂ ਚੱਲਣ ਦੇ ਯੋਗ ਨਹੀਂ ਹੈ ਅਤੇ ਇਸ ਦੇ ਚੱਲਣ ਕਾਰਨ ਕੋਈ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਰਕਾਰ ਕੋਈ ਵੀ ਅਜਿਹਾ ਫੈਸਲਾ ਨਹੀਂ ਲਵੇਗੀ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਸਾਗਰ ਝੀਲ ਵਿਚ ਜਲ ਬੱਸ ਚਲਾਉਣ ਦੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ।

ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪ੍ਰਾਜੈਕਟ ‘ਤੇ 8.63 ਕਰੋੜ ਰੁਪਏ ਖਰਚ ਕਰਨਾ ਗਲਤ ਫੈਸਲਾ ਸੀ। ਉਨ੍ਹਾਂ ਪੰਜਾਬ ਦੇ ਲੋਕਾਂ ‘ਤੇ ਬੇਲੋੜਾ ਆਰਥਿਕ ਬੋਝ ਪਾਉਣ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਬਣ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਇਹ ਜਲ ਬੱਸ ਪਹਿਲਾਂ ਵੀ ਘਾਟੇ ਦਾ ਸੌਦਾ ਸਾਬਤ ਹੋ ਚੁੱਕੀ ਹੈ ਕਿਉਂਕਿ ਇਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ, ਜਦਕਿ ਆਮਦਨ ਨਾਮਾਤਰ ਸੀ।

ਉਨ੍ਹਾਂ ਦੁਹਰਾਇਆ ਕਿ ਇਹ ਜਲ ਬੱਸ ਪੂਰੀ ਤਰ੍ਹਾਂ ਬੇਕਾਰ ਹੈ ਅਤੇ ਭਵਿੱਖ ਵਿਚ ਇਸ ਦੇ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ’ ਪ੍ਰਾਜੈਕਟ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ, ਜਿਸ ਕਾਰਨ ਜਨਤਾ ਦੇ ਪੈਸੇ ਦੀ ਬਰਬਾਦੀ ਹੋਈ। ਇਹ ਪੈਸਾ ਲੋਕ ਭਲਾਈ ਸਕੀਮਾਂ ਵਿਚ ਵਰਤਿਆ ਜਾ ਸਕਦਾ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)